Skip to content

ਐਕਸ਼ਨ ਪਲਾਨ ਯੁੱਧ ਨਸ਼ਿਆਂ ਵਿਰੁੱਧ ਮੀਟਿੰਗ

: Action Plan Against Drug Abuse: Strategies and Community Support
: Action Plan Against Drug Abuse: Strategies and Community Support
Share Facebook X WhatsApp Telegram Email
View in ePaper

ਕਾਲਾ ਬੱਕਰਾ 23/4/2025 ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਵਲ ਸਰਜਨ ਜਲੰਧਰ ਡਾਕਟਰ ਗੁਰਮੀਤ ਲਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਕੇਂਦਰ ਕਾਲਾ ਬੱਕਰਾ ਦੇ ਪ੍ਰਮੁੱਖ ਡਾਕਟਰ ਰਿਚਰਡ ਓਹਰੀ ਜੀ ਨੇ ਫੀਲਡ ਕਰਮਚਾਰੀਆਂ ਦੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਫੀਲਡ ਵਿੱਚ ਡਿਊਟੀ ਕਰਨ ਵਾਲੇ ਕਰਮਚਾਰੀਆਂ ਨੂੰ ਬਲਾਕ ਭੋਗਪੁਰ ਦੇ ਪਿੰਡਾਂ ਵਿੱਚ ਡਿਊਟੀ ਦੌਰਾਨ ਨਸ਼ੇ ਦੀ ਲੱਤ ਲਗਾ ਚੁੱਕੇ ਨੌਜਵਾਨਾਂ ਨੂੰ ਪ੍ਰੇਰ ਕੇ ਨਸ਼ੇ ਛੱਡਣ ਲਈ ਉਤਸ਼ਾਹਿਤ ਕਰਨ ਲਈ ਜ਼ੋਰ ਦਿੱਤਾ ਗਿਆ। ਕੈਂਪ ਲਗਾ ਕੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਰਮਚਾਰੀਆਂ ਨੂੰ ਸਿਖਿਅਤ ਕੀਤਾ ਗਿਆ।

ਡਾਕਟਰ ਓਹਰੀ ਜੀ ਨੇ ਮੀਡੀਆ ਰਾਹੀਂ ਨੌਜਵਾਨਾਂ ਦੇ ਮਾਪਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਤੇ ਧਿਆਨ ਦੇਣ ਦੀ ਲੋੜ ਹੈ। ਜੇਕਰ ਕੋਈ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕਾ ਹੈ ਤਾਂ ਉਹ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਭੋਗਪੁਰ ਬਲਾਕ ਦੇ ਨੌਜਵਾਨਾਂ ਜੋ ਨਸ਼ੇ ਦੀ ਦਲਦਲ ਵਿੱਚ ਧਸ ਚੁੱਕੇ ਹਨ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਣ ਲਈ ਸਰਕਾਰ ਨੇ ਸਿਹਤ ਕੇਂਦਰ ਕਾਲਾ ਬੱਕਰਾ ਵਿੱਚ ਮੁਫ਼ਤ ਨਸ਼ਾ ਛੁਡਾਊ ਕੇਂਦਰ ਬਣਾ ਮੁਫ਼ਤ ਗੋਲੀ ਦਾ ਪ੍ਰਬੰਧ ਉਪਲੱਬਧ ਕੀਤਾ ਹੋਇਆ ਹੈ। ਪਿਛਲੇ ਸਾਲਾਂ ਦੌਰਾਨ ਬਹੁਤ ਨੌਜਵਾਨ ਘਾਤਕ ਨਸ਼ੇ ਛੱਡ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਚੁੱਕੇ ਹਨ। ਨਸ਼ੇ ਦੀ ਦਲਦਲ ਵਿੱਚ ਫਸੇ ਨੌਜ਼ਵਾਨ ਸਿਹਤ ਕੇਂਦਰ ਕਾਲਾ ਬੱਕਰਾ ਆ ਕੇ ਮੁਫ਼ਤ ਗੋਲੀ ਦਾ ਕਾਰਡ ਬਣਾ ਕੇ ਹਮੇਸ਼ਾ ਲਈ ਘਾਤਕ ਨਸ਼ਿਆਂ ਨੂੰ ਅਲਵਿਦਾ ਕਹਿ ਸਕਦੇ ਹਨ।ਕਾਲਾ ਬੱਕਰਾ 23/4/2025 ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸਿਵਲ ਸਰਜਨ ਜਲੰਧਰ ਡਾਕਟਰ ਗੁਰਮੀਤ ਲਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਕੇਂਦਰ ਕਾਲਾ ਬੱਕਰਾ ਦੇ ਪ੍ਰਮੁੱਖ ਡਾਕਟਰ ਰਿਚਰਡ ਓਹਰੀ ਜੀ ਨੇ ਫੀਲਡ ਕਰਮਚਾਰੀਆਂ ਦੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਫੀਲਡ ਵਿੱਚ ਡਿਊਟੀ ਕਰਨ ਵਾਲੇ ਕਰਮਚਾਰੀਆਂ ਨੂੰ ਬਲਾਕ ਭੋਗਪੁਰ ਦੇ ਪਿੰਡਾਂ ਵਿੱਚ ਡਿਊਟੀ ਦੌਰਾਨ ਨਸ਼ੇ ਦੀ ਲੱਤ ਲਗਾ ਚੁੱਕੇ ਨੌਜਵਾਨਾਂ ਨੂੰ ਪ੍ਰੇਰ ਕੇ ਨਸ਼ੇ ਛੱਡਣ ਲਈ ਉਤਸ਼ਾਹਿਤ ਕਰਨ ਲਈ ਜ਼ੋਰ ਦਿੱਤਾ ਗਿਆ। ਕੈਂਪ ਲਗਾ ਕੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਰਮਚਾਰੀਆਂ ਨੂੰ ਸਿਖਿਅਤ ਕੀਤਾ ਗਿਆ। ਡਾਕਟਰ ਓਹਰੀ ਜੀ ਨੇ ਮੀਡੀਆ ਰਾਹੀਂ ਨੌਜਵਾਨਾਂ ਦੇ ਮਾਪਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਤੇ ਧਿਆਨ ਦੇਣ ਦੀ ਲੋੜ ਹੈ। ਜੇਕਰ ਕੋਈ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕਾ ਹੈ ਤਾਂ ਉਹ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਭੋਗਪੁਰ ਬਲਾਕ ਦੇ ਨੌਜਵਾਨਾਂ ਜੋ ਨਸ਼ੇ ਦੀ ਦਲਦਲ ਵਿੱਚ ਧਸ ਚੁੱਕੇ ਹਨ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਣ ਲਈ ਸਰਕਾਰ ਨੇ ਸਿਹਤ ਕੇਂਦਰ ਕਾਲਾ ਬੱਕਰਾ ਵਿੱਚ ਮੁਫ਼ਤ ਨਸ਼ਾ ਛੁਡਾਊ ਕੇਂਦਰ ਬਣਾ ਮੁਫ਼ਤ ਗੋਲੀ ਦਾ ਪ੍ਰਬੰਧ ਉਪਲੱਬਧ ਕੀਤਾ ਹੋਇਆ ਹੈ। ਪਿਛਲੇ ਸਾਲਾਂ ਦੌਰਾਨ ਬਹੁਤ ਨੌਜਵਾਨ ਘਾਤਕ ਨਸ਼ੇ ਛੱਡ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਚੁੱਕੇ ਹਨ। ਨਸ਼ੇ ਦੀ ਦਲਦਲ ਵਿੱਚ ਫਸੇ ਨੌਜ਼ਵਾਨ ਸਿਹਤ ਕੇਂਦਰ ਕਾਲਾ ਬੱਕਰਾ ਆ ਕੇ ਮੁਫ਼ਤ ਗੋਲੀ ਦਾ ਕਾਰਡ ਬਣਾ ਕੇ ਹਮੇਸ਼ਾ ਲਈ ਘਾਤਕ ਨਸ਼ਿਆਂ ਨੂੰ ਅਲਵਿਦਾ ਕਹਿ ਸਕਦੇ ਹਨ।