Skip to content

ਪੰਜਾਬ ਦੇ ਹਲਾਤਾਂ ਨੂੰ ਧਿਆਨ 'ਚ ਰੱਖਦੇ ਹੋਏ ਈਟੀਟੀ ਅਧਿਆਪਕ ਯੂਨੀਅਨ ਨੇ ਆਪਣੀ ਕਨਵੈਨਸ਼ਨ 14 ਸਤੰਬਰ ਨੂੰ ਕੀਤੀ।

ETT Teachers Union Holds Convention in Punjab on September 14 Amid Ongoing State Conditions
ETT Teachers Union Holds Convention in Punjab on September 14 Amid Ongoing State Conditions
Share Facebook X WhatsApp Telegram Email
View in ePaper

ਜੰਥੇਬੰਦੀ ਹੜ੍ਹ ਪੀੜਤ ਲੋਕਾਂ ਦੀ ਸੇਵਾ ਲਈ ਹਰ ਪਲ ਹਾਜ਼ਰ: ਜਸਵਿੰਦਰ ਸਿੱਧੂ

ਜਲੰਧਰ, 27 ਅਗਸਤ: ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨੇ ਪੰਜਾਬ ਵਿੱਚ ਪੈਦਾ ਹੋਏ ਐਮਰਜੈਂਸੀ ਹਾਲਤਾਂ ਨੂੰ ਵੇਖਦੇ ਹੋਏ 31 ਅਗਸਤ ਨੂੰ ਮੀਡੀਆ ਦੀ ਧਰਤੀ ਜਲੰਧਰ ਵਿਖੇ ਹੋਣ ਵਾਲੀ ਆਪਣੀ ਸੂਬਾ ਲੀਡਰਸ਼ਿੱਪ ਕਨਵੈਨਸ਼ਨ ਨੂੰ ਹੁਣ 14 ਸਤੰਬਰ ਨੂੰ ਕਰਨ ਦਾ ਅਹਿਮ ਫੈਸਲਾ ਕੀਤਾ ਹੈ। ਜੰਥੇਬੰਦੀ ਦੀ ਸੂਬਾ ਕਮੇਟੀ ਦੀ ਹੋਈ ਵਰਚੂਅਲ ਮੀਟਿੰਗ ਦੌਰਾਨ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨੇ ਕਿਹਾ ਕਿ ਉਹ ਆਪਣੇ ਹਿੱਤਾਂ ਨਾਲੋ ਵੱਧ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੰਦੇ ਹਨ। ਜੰਥੇਬੰਦੀ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਇਸ ਸੰਕਟ ਦੀ ਘੜੀ ਹੜ੍ਹ ਪੀੜਤ ਲੋਕਾਂ ਦੇ ਨਾਲ ਖੜ੍ਹੇ ਹਨ, ਉਨ੍ਹਾਂ ਆਪਣੇ ਸਮੂਹ ਜ਼ਿਲ੍ਹਿਆਂ ਦੇ ਲੀਡਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕਿਆਂ ਵਿੱਚ ਲੋੜਵੰਦਾਂ ਦੀ ਸਹਾਇਤਾ ਜ਼ਰੂਰ ਕਰਨ। ਦੂਸਰੇ ਪਾਸੇ ਜੰਥੇਬੰਦੀ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਵਾਅਦਾ ਯਾਦ ਕਰਵਾਉਂਦਿਆ ਕਿਹਾ ਕਿ ਉਹ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਦੇ ਕੀਤੇ ਵਾਅਦੇ ਨੂੰ ਤੁਰੰਤ ਅਮਲੀ ਜਾਮਾ ਪਹਿਨਾਉਣ, ਨਹੀਂ ਤਾਂ ਉਹ 14 ਸਤੰਬਰ ਨੂੰ ਹੋਣ ਵਾਲੀ ਸੂਬਾ ਪੱਧਰੀ ਕਨਵੈਨਸ਼ਨ ਦੌਰਾਨ ਅਜਿਹੇ ਤਿੱਖੇ ਫੈਸਲੇ ਲੈਣ ਲਈ ਮਜ਼ਬੂਰ ਹੋਣਗੇ ਜੋ ਸਰਕਾਰ ਨੇ ਕਦੇ ਸੋਚਿਆ ਵੀ ਨਹੀਂ ਹੋਣਾ। ਸੂਬਾ ਪੱਧਰੀ ਪ੍ਰੈੱਸ ਨੋਟ ਜਾਰੀ ਕਰਦਿਆਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਦੱਸਿਆ ਕਿ ਇਸ ਕਨਵੈਨਸ਼ਨ ਸਬੰਧੀ ਪੂਰੇ ਪੰਜਾਬ ਵਿੱਚ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ ਚੱਲ ਰਹੀਆਂ ਹਨ। ਮੇਜ਼ਮਾਨ ਜ਼ਿਲ੍ਹੇ ਦੇ ਪ੍ਰਧਾਨ ਕੇਵਲ ਸਿੰਘ ਹੁੰਦਲ ਅਤੇ ਸੂਬਾ ਕਮੇਟੀ ਮੈਂਬਰ ਸ਼ਿਵਰਾਜ ਸਿੰਘ ਜਲੰਧਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਸ ਮੌਕੇ ਜੰਥੇਬੰਦੀ ਦੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ, ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨਾਂ ਸਵਰਨਜੀਤ ਸਿੰਘ ਭਗਤਾ, ਬਲਰਾਜ ਸਿੰਘ ਘਲੋਟੀ ਤੇ ਉਂਕਾਰ ਸਿੰਘ ਗੁਰਦਾਸਪੁਰ, ਸਕੱਤਰ ਜਨਰਲ ਬੂਟਾ ਸਿੰਘ ਮੋਗਾ, ਕੁਲਵਿੰਦਰ ਸਿੰਘ ਜਹਾਂਗੀਰ, ਜਸਵਿੰਦਰ ਬਰਗਾੜੀ ਫਰੀਦਕੋਟ, ਜਗਤਾਰ ਸਿੰਘ ਮਨੈਲਾ ਫਤਿਹਗੜ੍ਹ ਸਾਹਿਬ, ਸੰਪੂਰਨ ਵਿਰਕ ਫਿਰੋਜ਼ਪੁਰ, ਅਨੂਪ ਸ਼ਰਮਾਂ ਪਟਿਆਲਾ, ਸ਼ਿਵ ਰਾਣਾ ਮੁਹਾਲੀ, ਸਿਰੀ ਰਾਮ ਚੌਧਰੀ ਨਵਾਂਸ਼ਹਿਰ, ਸਾਹਿਬ ਰਾਜਾ ਕੋਹਲੀ ਫਾਜ਼ਿਲਕਾ, ਸੋਮਨਾਥ ਹੁਸ਼ਿਆਰਪੁਰ, ਵਿਪਨ ਲੋਟਾ ਫਿਰੋਜ਼ਪੁਰ, ਚਰਨਜੀਤ ਸਿੰਘ ਵਿਛੋਆ ਸ਼੍ਰੀ ਅੰਮ੍ਰਿਤਸਰ ਅਤੇ ਜੰਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਲੁਧਿਆਣਾ, ਗੁਰਜੀਤ ਸਿੰਘ ਘਨੌਰ ਸੰਗਰੂਰ, ਗੁਰਜੀਤ ਸਿੰਘ ਜੱਸੀ ਬਠਿੰਡਾ, ਗੁਰਪ੍ਰੀਤ ਸਿੰਘ ਬਰਾੜ ਮੁਕਤਸਰ, ਕਰਮਜੀਤ ਸਿੰਘ ਬੈਂਸ ਰੋਪੜ, ਕੁਲਦੀਪ ਸਿੰਘ ਸੱਭਰਵਾਲ ਫਾਜ਼ਿਲਕਾ, ਮਨਮੀਤ ਸਿੰਘ ਰਾਏ ਮੋਗਾ, ਧਰਿੰਦਰ ਬੱਧਣ ਨਵਾਂਸ਼ਹਿਰ, ਗੁਰਜੀਤ ਸੋਢੀ ਫਿਰੋਜ਼ਪੁਰ, ਖੁਸ਼ਵਿੰਦਰ ਬਰਾੜ ਮਾਨਸਾ, ਮੇਜਰ ਸਿੰਘ ਹੁਸ਼ਿਆਰਪੁਰ, ਗੁਰਿੰਦਰ ਸਿੰਘ ਗੁਰਮ ਫਤਿਹਗੜ੍ਹ ਸਾਹਿਬ, ਮੇਜਰ ਸਿੰਘ ਪਟਿਆਲਾ, ਵਰਿੰਦਰ ਅਮਰ ਫਰੀਦਕੋਟ, ਨਵਰੂਪ ਸਿੰਘ ਤਰਨਤਾਰਨ, ਅਰਸ਼ਵੀਰ ਸਿੰਘ ਹੁਸ਼ਿਆਰਪੁਰ, ਸਤਨਾਮ ਸਿੰਘ ਗੁਰਦਾਸਪੁਰ, ਗੁਰਪ੍ਰੀਤ ਸਿੰਘ ਸ਼੍ਰੀ ਅੰਮ੍ਰਿਤਸਰ ਅਤੇ ਮਰਨ ਵਰਤ ਤੇ ਬੈਠੇ ਆਗੂ ਲਖਵੀਰ ਸਿੰਘ ਬੋਹਾ, ਪਰਮਜੀਤ ਮਾਨ ਅਤੇ ਵਿਪਨ ਲੋਟਾ ਹਾਜ਼ਰ ਸਨ।