ePaper Reading mode

Rzana Punjab ePaper

Monday, 10 February 2025

ਕਾਲਾ ਬੱਕਰਾ ਵਿਖੇ ਸਕੂਲਾਂ ਵਿੱਚ ਡੇਂਗੂ, ਮਲੇਰੀਆ ਅਤੇ ਮੌਸਮੀ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕਤਾ ਮੁਹਿੰਮ

Dengue, Malaria, and Seasonal Disease Awareness Campaign Organized in Kala Bakra
Dengue, Malaria, and Seasonal Disease Awareness Campaign Organized in Kala Bakra

ਕਾਲਾ ਬੱਕਰਾ 10/2/2025 ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਗੁਰਮੀਤ ਲਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਰਾਹੀਂ ਸਿਹਤ ਬਲਾਕ ਕਾਲਾ ਬੱਕਰਾ ਅਧੀਨ ਸਕੂਲਾਂ ਵਿੱਚ ਡੇਂਗੂ, ਮਲੇਰੀਆ ਤੇ ਹੋਰ ਮੌਸਮੀ ਬੀਮਾਰੀਆਂ ਤੋਂ ਬਚਾਅ ਲਈ ਸਕੂਲੀ ਸਟਾਫ਼ ਤੇ ਵਿਦਿਆਰਥੀਆਂ ਨੂੰ ਡੇਂਗੂ ਲਾਰਵਾ ਦੀ ਪਹਿਚਾਣ, ਡੇਂਗੂ , ਮਲੇਰੀਆ ਦੇ ਮੱਛਰ ਦੇ ਕੱਟਣ ਤੋਂ ਬਚਾਅ ਤੇ ਹੋਰ ਮੌਸਮੀ ਬੀਮਾਰੀਆਂ ਦੇ ਫ਼ੈਲਣ ਤੇ ਉਨ੍ਹਾਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।

ਮੀਡੀਆ ਨਾਲ ਬਾਤਚੀਤ ਦੌਰਾਨ ਹਸਪਤਾਲ ਕਾਲਾ ਬੱਕਰਾ ਦੇ ਮੁੱਖੀ ਡਾਕਟਰ ਰਿਚਰਡ ਓਹਰੀ ਜੀ ਨੇ ਕਿਹਾ ਕਿ ਇਸ ਸੰਸਥਾ ਅਧੀਨ ਕਰਮਚਾਰੀਆਂ ਦੀਆਂ 15 ਟੀਮਾਂ ਡੇਂਗੂ ਮਲੇਰੀਆ ਤੇ ਹੋਰ ਮੌਸਮੀ ਬੀਮਾਰੀਆਂ ਬਾਰੇ ਜਾਗਰੂਕ ਕਰਨ ਲਈ ਏਰੀਏ ਵਿੱਚ ਡਿਊਟੀ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਡੇਂਗੂ ਮਲੇਰੀਆ ਤੇ ਹੋਰ ਮੌਸਮੀ ਬੀਮਾਰੀਆਂ ਨਾਲ ਅਣ ਸੁਖਾਵੀਆਂ ਘਟਨਾਵਾਂ ਨਾ ਵਾਪਰਨ ਕਰਮਚਾਰੀਆਂ ਨੂੰ ਤਨਦੇਹੀ ਨਾਲ ਡਿਊਟੀਆਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਏਰੀਏ ਵਿੱਚ ਸਿਹਤ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਸਿਹਤ ਇੰਸਪੈਕਟਰਾਂ ਦੀ ਸਮੇਂ ਸਮੇਂ ਤੇ ਮੀਟਿੰਗ ਕਰਕੇ ਸਰਕਾਰ ਵੱਲੋਂ ਮਿਲ ਰਹੀਆਂ ਤਾਜ਼ਾ ਗਾਈਡ ਲਾਈਨਜ਼ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਡਾਕਟਰ ਓਹਰੀ ਜੀ ਨੇ ਕਿਹਾ ਕਿ ਡੇਂਗੂ ਮਲੇਰੀਆ ਤੋਂ ਡਰਨ ਦੀ ਲੋੜ ਨਹੀਂ ਹੈ ਇਹ ਬੀਮਾਰੀਆਂ ਇਲਾਜ ਯੋਗ ਹਨ। ਹਸਪਤਾਲ ਕਾਲਾ ਬੱਕਰਾ ਵਿਚ ਇਨ੍ਹਾਂ ਬੀਮਾਰੀਆਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।

ਉਨ੍ਹਾਂ ਨੇ ਏਰੀਏ ਵਿੱਚ ਪ੍ਰਾਈਵੇਟ ਹਸਪਤਾਲ ਚਲਾ ਰਹੇ ਡਾਕਟਰਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਬੁਖਾਰ ਸਬੰਧੀ ਮਰੀਜ਼ਾਂ ਵਿੱਚ ਡਰ ਪੈਦਾ ਨਾ ਕਰਨ। ਉਨ੍ਹਾਂ ਨੇ ਆਮ ਪਬਲਿਕ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਟੀਮਾਂ ਜੋ ਵੀ ਆਪ ਨੂੰ ਜਾਣਕਾਰੀ ਦੇਣ ਉਸ ਵਿੱਚ ਸਹਿਯੋਗ ਦਿੱਤਾ ਜਾਵੇ ਜੋ ਕਰਮਚਾਰੀ ਜਾਣਕਾਰੀ ਦੇ ਕੇ ਜਾਣ ਉਸ ਨੂੰ ਹੋਰ ਲੋਕਾਂ ਨੂੰ ਸ਼ੇਅਰ ਕੀਤਾ ਜਾਵੇ ਤਾਂ ਕਿ ਘੱਟ ਤੋਂ ਘੱਟ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇl ਇਹ ਸ਼ੁਰੂ ਆਤੀ ਮਹੀਨੇ ਡੇਂਗੂ, ਮਲੇਰੀਆ ਦੇ ਮੱਛਰਾਂ ਦੀ ਪੈਦਾਵਾਰ ਦੇ ਹਨ।

ਮਹਿਕਮਾ ਸਿਹਤ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਜੇਕਰ ਆਮ ਲੋਕ ਹਰ ਸ਼ੁਕਰਵਾਰ ਨੂੰ ਕੂਲਰਾਂ , ਗਮਲਿਆਂ, ਟਾਇਰਾਂ, ਫਰਿਜ ਟਰੇਆਂ,ਏ ਸੀ ਟਰੇਆਂ, ਟੁੱਟੇ ਭੱਜੇ ਭਾਂਡਿਆਂ ,ਪੁਰਾਣੇ ਕੁਵਾੜ ਆਦਿ ਵਿੱਚੋ ਪਾਣੀ ਰੋੜ੍ਹ ਕੇ ਸੁਕਾ ਦਿੱਤਾ ਜਾਵੇ ਤਾਂ ਮੱਛਰਾਂ ਦੀ ਬਰੀਡਿੰਗ ਨੂੰ ਰੋਕਿਆ ਜਾ ਸਕਦਾ ਹੈ। ਜਿਸ ਨਾਲ ਇਨ੍ਹਾਂ ਬੀਮਾਰੀਆਂ ਨੂੰ ਮੂਲੋਂ ਮੁੱਢੋਂ ਖਤਮ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ।