ePaper Reading mode

Rzana Punjab ePaper

Monday, 02 September 2024

ਜਾਣੋ ਕੌਣ ਹੋਣਗੇ ਡੇਰਾ ਬਿਆਸ ਦੇ ਨਵੇਂ ਮੁਖੀ ਅਤੇ ਸਰਦਾਰ ਗੁਰਿੰਦਰ ਸਿੰਘ ਢਿੱਲੋਂ ਦੇ ਉਤਰਾਧਿਕਾਰੀ

ਜਾਣੋ ਕੌਣ ਹੋਣਗੇ ਡੇਰਾ ਬਿਆਸ ਦੇ ਨਵੇਂ ਮੁਖੀ ਅਤੇ ਸਰਦਾਰ ਗੁਰਿੰਦਰ ਸਿੰਘ ਢਿੱਲੋਂ ਦੇ  ਉਤਰਾਧਿਕਾਰੀ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਦਾ ਨਵਾਂ ਮੁਖੀ ਨਿਯੁਕਤ ਕੀਤਾ ਹੈ। ਜਸਦੀਪ ਸਿੰਘ ਗਿੱਲ ਸਿਹਤ ਸੇਵਾਵਾਂ ਅਤੇ ਦਵਾਈ ਉਦਯੋਗ ਵਿੱਚ ਕਾਫ਼ੀ ਮਸ਼ਹੂਰ ਹਨ। ਉਨ੍ਹਾਂ ਨੇ ਕੈਮਬ੍ਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਪੀਐਚਡੀ ਕੀਤੀ ਹੈ ਅਤੇ ਕਈ ਅੰਤਰਰਾਸ਼ਟਰੀ ਕੰਪਨੀਆਂ ਵਿੱਚ ਵੱਡੇ ਅਹੁਦਿਆਂ ਤੇ ਕੰਮ ਕੀਤਾ ਹੈ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ, ਜਿਸਦਾ ਲੰਮਾ ਇਲਾਜ ਚੱਲਿਆ। ਇਸ ਤੋਂ ਇਲਾਵਾ, ਉਹ ਦਿਲ ਦੀ ਬਿਮਾਰੀ ਨਾਲ ਵੀ ਪੀੜਤ ਹਨ। ਇਹ ਵੀ ਮਹੱਤਵਪੂਰਨ ਹੈ ਕਿ ਡੇਰਾ ਬਿਆਸ ਦਾ ਪੰਜਾਬ ਅਤੇ ਬਾਕੀ ਦੇਸ਼ ਵਿੱਚ ਕਾਫ਼ੀ ਪ੍ਰਭਾਵ ਹੈ। ਇਸ ਡੇਰੇ ਨੂੰ ਸਿਆਸੀ ਸਤਾਹ 'ਤੇ ਵੀ ਖਾਸ ਤਵੱਜੋ ਮਿਲੀ ਹੈ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੱਡੇ ਨੇਤਾ ਇੱਥੇ ਆ ਚੁੱਕੇ ਹਨ।

ਪੰਜਾਬ ਦੇ ਅੰਮ੍ਰਿਤਸਰ ਦੇ ਬਿਆਸ ਸਥਿਤ ਡੇਰਾ ਰਾਧਾ ਸਵਾਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਉਤਰਾਧਿਕਾਰੀ ਦੇ ਤੌਰ 'ਤੇ ਜਸਦੀਪ ਸਿੰਘ ਗਿੱਲ ਨੂੰ ਚੁਣਿਆ ਹੈ। ਜਸਦੀਪ ਸਿੰਘ ਗਿੱਲ ਨੇ ਕੈਮਬ੍ਰਿਜ ਯੂਨੀਵਰਸਿਟੀ ਤੋਂ ਕੈਮੀਕਲ ਇੰਜਨੀਅਰਿੰਗ ਵਿੱਚ ਡਾਕਟਰੇਟ ਕੀਤੀ ਹੈ ਅਤੇ ਉਹ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਦਿੱਲੀ ਦੇ ਸਾਬਕਾ ਵਿਦਿਆਰਥੀ ਹਨ। ਉਨ੍ਹਾਂ ਦੀ ਅਕਾਦਮਿਕ ਯਾਤਰਾ ਅਤੇ ਅੰਤਰਰਾਸ਼ਟਰੀ ਤਜਰਬਾ, ਉਨ੍ਹਾਂ ਨੂੰ ਡੇਰੇ ਦੇ ਨਵੇਂ ਆਗੂ ਵਜੋਂ ਚੁਣਨ ਦਾ ਮਹੱਤਵਪੂਰਨ ਕਾਰਨ ਬਣਿਆ।

ਇਹ ਨਿਯੁਕਤੀ ਡੇਰੇ ਦੀਆਂ ਸੰਗਤਾਂ ਵਿੱਚ ਚਰਚਾ ਦਾ ਕੇਂਦਰ ਬਣੀ ਹੋਈ ਹੈ, ਖ਼ਾਸ ਤੌਰ 'ਤੇ ਕਿਉਂਕਿ ਜਸਦੀਪ ਸਿੰਘ ਦਾ ਪਿਛੋਕੜ ਵਿਗਿਆਨ ਅਤੇ ਉਦਯੋਗ ਖੇਤਰ ਨਾਲ ਹੈ.ਜਸਦੀਪ ਸਿੰਘ ਗਿੱਲ ਨੇ ਹਾਲ ਹੀ ਵਿੱਚ ਸਿਪਲਾ ਲਿਮਟਿਡ ਦੇ ਮੁੱਖ ਰਣਨੀਤੀ ਅਫਸਰ ਅਤੇ ਸੀਨੀਅਰ ਪ੍ਰਬੰਧਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਹ ਇਸ ਕੰਪਨੀ ਵਿੱਚ 2019 ਤੋਂ 31 ਮਈ, 2024 ਤੱਕ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ, ਉਹ ਬੋਰਡ ਅਬਜ਼ਰਵਰ ਵਜੋਂ ਈਥਰਿਸ ਅਤੇ ਅਚੀਰਾ ਲੈਬਜ਼ ਪ੍ਰਾਈਵੇਟ ਲਿਮਟਿਡ ਨਾਲ ਵੀ ਜੁੜੇ ਹੋਏ ਸਨ, ਜੋ ਦਵਾਈਆਂ ਅਤੇ ਸਿਹਤ ਸੇਵਾਵਾਂ ਵਿੱਚ ਇੱਕ ਮੁਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਇਸ ਤੋਂ ਪਹਿਲਾਂ, ਉਹ ਰੈਨਬੈਕਸੀ ਵਿੱਚ ਸੀਈਓ ਦੇ ਕਾਰਜਕਾਰੀ ਸਹਾਇਕ ਦੇ ਤੌਰ ਤੇ ਕੰਮ ਕਰਦੇ ਸਨ ਅਤੇ ਕੈਮਬ੍ਰਿਜ ਯੂਨੀਵਰਸਿਟੀ ਐਂਟਰਪ੍ਰੀਨਿਓਰਜ਼ ਵਿੱਚ ਪ੍ਰਧਾਨ ਅਤੇ ਚੇਅਰਮੈਨ ਦੇ ਅਹੁਦੇ 'ਤੇ ਸੇਵਾ ਨਿਭਾ ਚੁੱਕੇ ਹਨ। ਉਹਨਾਂ ਦੀ ਵਿਦੇਸ਼ੀ ਪੜ੍ਹਾਈ ਅਤੇ ਵਿਦਿਆਰਥੀ ਜੀਵਨ ਦੇ ਤਜਰਬੇ ਨੇ ਉਨ੍ਹਾਂ ਨੂੰ ਉੱਚ ਪੱਵਾਂ ਵਿੱਚ ਸਫਲ ਬਣਾਇਆ ਹੈ.