ePaper Reading mode

Rzana Punjab ePaper

Tuesday, 25 March 2025

ਕਾਲਾ ਬੱਕਰਾ ਮਿਤੀ 24/3/25 ਭਾਰਤ ਸਰਕਾਰ ਮੰਤਰਾਲਾ ਸਿਹਤ ਅਤੇ ਰਾਜ ਸਰਕਾਰ ਨੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਤਰ੍ਹਾਂ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਹਨ

Indian Government's Health Initiatives in Kala Bakra
Indian Government's Health Initiatives in Kala Bakra

ਕਾਲਾ ਬੱਕਰਾ ਮਿਤੀ 24/3/25 ਭਾਰਤ ਸਰਕਾਰ ਮੰਤਰਾਲਾ ਸਿਹਤ ਅਤੇ ਰਾਜ ਸਰਕਾਰ ਨੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਤਰ੍ਹਾਂ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਹਨ । ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਜਨੇਪਾ ਯੋਜਨਾ ਤਹਿਤ ਗਰਭਵਤੀ ਮਹਿਲਾਵਾਂ ਦਾ ਮੁਫ਼ਤ ਚੈਕ ਅੱਪ ਕੀਤਾ ਗਿਆ।

ਸਿਹਤ ਸੰਸਥਾ ਮੁੱਖੀ ਡਾ ਰਿਚਰਡ ਓਹਰੀ ਜੀ ਨੇ ਮੀਡੀਆ ਰਾਹੀਂ ਬਲਾਕ ਭੋਗਪੁਰ ਦੇ ਪਿੰਡਾਂ ਦੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਗਰਭਵਤੀ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਂਵਾਂ ਪੇਸ਼ ਆ ਰਹੀਆਂ ਹਨ । ਇਸ ਲਈ ਗਰਭਵਤੀ ਮਾਵਾਂ ਦਾ ਸਮੇਂ ਸਮੇਂ ਤੇ ਚੈੱਕ ਅੱਪ ਹੋਣਾ ਬਹੁਤ ਜ਼ਰੂਰੀ ਹੈ। ਸਿਹਤ ਸੰਸਥਾ ਕਾਲਾ ਬੱਕਰਾ ਵਿਖੇ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰਖਿਅਤ ਜਨੇਪਾ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਚੈਕ ਅੱਪ ਕੀਤਾ ਜਾਂਦਾ ਹੈ ਉਨ੍ਹਾਂ ਨੇ ਬਲਾਕ ਭੋਗਪੁਰ ਅਧੀਨ ਏਰੀਏ ਦੀਆਂ ਗਰਭਵਤੀ ਮਾਵਾਂ ਦੇ ਜਨੇਪੇ ਹਸਪਤਾਲ ਵਿੱਚ ਕਰਾਉਣ ਤੇ ਜ਼ੋਰ ਦਿੱਤਾ ਤਾਂ ਕਿ ਕਿਸੇ ਵੀ ਮਾਂ ਜਾਂ ਬੱਚੇ ਦੀ ਅਣ ਆਈ ਮੌਤ ਨਾ ਹੋਵੇ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰ ਕਾਲਾ ਬੱਕਰਾ ਦੇ ਅਧੀਨ ਉਪ ਸਿਹਤ ਕੇਂਦਰਾਂ ਤੇ ਤਾਇਨਾਤ ਫੀਮੇਲ ਕਰਮਚਾਰਨਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਗਰਭਵਤੀ ਮਾਵਾਂ ਦੇ ਪ੍ਰਵਾਰਿਕ ਮੈਂਬਰਾਂ ਨੂੰ ਹਸਪਤਾਲ ਵਿੱਚ ਜਨੇਪਾ ਕਰਾਉਣ ਲਈ ਪ੍ਰੇਰਿਤ ਕਰਨ ਤਾਂ ਕਿ ਹਰੇਕ ਮਾਂ ਤੇ ਬੱਚਾ ਜਨੇਪੇ ਦੌਰਾਨ ਸੁਰੱਖਿਅਤ ਰਹਿਣ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਕਾਲਾ ਬੱਕਰਾ ਵਿੱਚ ਮੁਫ਼ਤ ਜਨੇਪਾ ਕਰਨ ਦੀ ਸਹੂਲਤ ਉਪਲੱਬਧ ਹੈ। ਜਨੇਪੇ ਉਪਰੰਤ ਸਰਕਾਰ ਵੱਲੋਂ ਜਾਰੀ ਕੀਤੀ ਵਿੱਤੀ ਮੱਦਦ ਵੀ ਮਾਂ ਨੂੰ ਦਿੱਤੀ ਜਾਂਦੀ ਹੈ। ਅੱਜ ਦੇ ਕੈਂਪ ਵਿੱਚ ਡਾਕਟਰ ਤਰਨਪ੍ਰੀਤ ਕੌਰ ਨੇ ਗਰਭਵਤੀ ਮਾਵਾਂ ਦਾ ਚੈੱਕ ਅੱਪ ਕੀਤਾ।