ePaper Reading mode

Rzana Punjab ePaper

Tuesday, 15 July 2025

ਕਾਲਾ ਬੱਕਰਾ 'ਚ ਵਿਸ਼ਵ ਆਬਾਦੀ ਦਿਵਸ ਮੌਕੇ ਸਿਹਤ ਸੰਸਥਾ ਵੱਲੋਂ ਜਾਗਰੂਕਤਾ ਮੀਟਿੰਗ ਦਾ ਆਯੋਜਨ

World Population Day Awareness Meeting Held at Kala Bakra Health Center, Punjab
World Population Day Awareness Meeting Held at Kala Bakra Health Center, Punjab

ਕਾਲਾ ਬੱਕਰਾ 15/7/2025 ਪੰਜਾਬ ਸਰਕਾਰ ਮੰਤਰਾਲਾ ਸਿਹਤ ਵੱਲੋਂ ਮਿਲੇ ਹੁਕਮਾਂ ਅਤੇ ਸਿਵਲ ਸਰਜਨ ਜਲੰਧਰ ਡਾਕਟਰ ਗੁਰਮੀਤ ਲਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ਵ ਅਬਾਦੀ ਦਿਵਸ ਦੇ ਸਬੰਧ ਵਿੱਚ ਸਿਹਤ ਸੰਸਥਾ ਕਾਲਾ ਵਿਖੇ ਕਰਮਚਾਰੀਆਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਸਿਹਤ ਸੰਸਥਾ ਪ੍ਰਮੁੱਖ ਡਾ ਰਿਚਰਡ ਓਹਰੀ ਜੀ ਨੇ ਕਰਮਚਾਰੀਆਂ ਨੂੰ ਵਿਸ਼ਵ ਆਬਾਦੀ ਦਿਵਸ ਅਤੇ ਸਿਹਤ ਨਾਲ ਸਬੰਧਿਤ ਕਈ ਹੋਰ ਵਿਸ਼ਿਆਂ ਤੇ ਜਾਗਰੂਕ ਕੀਤਾ। ਉਨ੍ਹਾਂ ਨੇ ਕਰਮਚਾਰੀਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਵਧ ਰਹੀ ਆਬਾਦੀ ਦੇਸ਼ ਦੀ ਤਰੱਕੀ ਵਿੱਚ ਅੜਚਨ ਹੈ। ਅਯੋਕੇ ਸਮੇਂ ਦੋਰਾਨ ਪਰਿਵਾਰ ਵਿੱਚ ਜ਼ਿਆਦਾ ਬੱਚਿਆਂ ਦੀ ਪਰਵਰਿਸ਼ ਅੱਛੀ ਤਰ੍ਹਾਂ ਨਹੀਂ ਹੋ ਸਕਦੀ। ਬੱਚਿਆਂ ਦੀ ਪੜ੍ਹਾਈ ਲਿਖਾਈ ਅੱਛੀ ਤਰ੍ਹਾਂ ਨਹੀਂ ਹੁੰਦੀ ਬੱਚੇ ਸਿਹਤ ਪੱਖੋਂ ਕਮਜ਼ੋਰ ਰਹਿ ਜਾਂਦੇ ਹਨ ਅਤੇ ਜਲਦੀ ਹੀ ਬੀਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਬੀਮਾਰੀਆਂ ਤੋਂ ਬਚਾਅ ਲਈ ਅੱਛੀ ਸਿਹਤ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮੀਡੀਆ ਰਾਹੀਂ ਬਲਾਕ ਭੋਗਪੁਰ ਦੇ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਪਰਿਵਾਰਾਂ ਨੂੰ ਸੀਮਿਤ ਰੱਖਿਆ ਜਾਵੇ। ਬੱਚਿਆਂ ਨੂੰ ਸੀਮਿਤ ਰੱਖਣ ਲਈ ਸਰਕਾਰ ਨੇ ਹਸਪਤਾਲ ਕਾਲਾ ਬੱਕਰਾ ਵਿੱਚ ਕਈ ਤਰਾਂ ਦੇ ਸਾਧਨ ਮੁਹੱਈਆ ਕਰ ਰੱਖੇ ਹਨ। ਇਸ ਤੋਂ ਇਲਾਵਾ ਬੱਚਿਆਂ ਦੀ ਰੋਕਥਾਮ ਲਈ ਮਿਤੀ 16/7/2025 ਨੂੰ ਹਸਪਤਾਲ ਕਾਲਾ ਬੱਕਰਾ ਵਿੱਚ ਇਕ ਵਿਸ਼ਾਲ ਕੈਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਔਰਤਾਂ ਤੇ ਮਰਦਾਂ ਦੇ ਮੁਫ਼ਤ ਅਪ੍ਰੇਸ਼ਨ ਕੀਤੇ ਜਾਣਗੇ। ਇਸ ਕੈਂਪ ਵਿੱਚ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਠਹਿਰਾਈ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ